ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਹਿਲੋਲਪੁਰ ਵਿਚ ਸਥਿਤ ਹੈ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਸਾਹਿਬ ਛਡਣ ਤੋਂ ਬਾਅਦ ਇਥੇ ਆਏ ਸਨ। ਇਹ ਸਥਾਨ ਨਗੀਨਾ ਖੱਤਰੀ ਦੀ ਨਿਵਾਸ ਸੀ, ਉਹ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਨਾਲ ਘੋੜਿਆਂ ਦਾ ਵਪਾਰ ਕਰਦਾ ਸੀ ਅਤੇ ਗੁਰੂ ਸਾਹਿਬ ਨੂੰ ਵੀ ਉਸਦੇ ਘਰ ਦਰਸ਼ਨ ਦੇਣ ਦੀ ਬੇਨਤੀ ਵੀ ਕਰਦਾ ਸੀ। ਜਦੋਂ ਗੁਰੂ ਸਾਹਿਬ ਇਥੇ ਪਹੁੰਚੇ ਅਤੇ ਉਨ੍ਹਾਂ ਦਾ ਦਰਵਾਜ਼ਾ ਖੜਕਾਇਆ ਤਾਂ ਮੁਸਲਿਮ ਫ਼ੌਜਾਂ ਤੋਂ ਡਰਦੇ ਨਗੀਨਾ ਖੱਤਰੀ ਨੇ ਬੂਹਾ ਨਹੀਂ ਖੋਲ੍ਹਿਆ। ਗੁਰੂ ਸਾਹਿਬ ਨਗੀਨਾ ਦੀ ਨੌਕਰ ਜੀਓਨਾ ਨੂੰ ਮਿਲੇ ਅਤੇ ਅੱਗੇ ਚਲੇ ਗਏ। ਅੱਗੋਂ ਗੁਰੂ ਸਾਹਿਬ ਨੇ ਉਸ ਅਸਥਾਨ 'ਤੇ ਆਰਾਮ ਕੀਤਾ ਜਿਥੇ ਹੁਣ ਗੁਰਦੁਆਰਾ ਸ੍ਰੀ ਝਾੜ ਸਾਹਿਬ ਸਥਿਤ ਹੈ.

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਬਹਿਲੋਲਪੁਰ


ਕਿਸ ਨਾਲ ਸੰਬੰਧਤ ਹੈ :-
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ :-
    ਪਿੰਡ :- ਬਹਿਲੋਲਪੁਰ
    ਜ਼ਿਲ੍ਹਾ :- ਲੁਧਿਆਣਾ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com