ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਬਿਬਾਨਗੜ ਸਾਹਿਬ ਜ਼ਿਲਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਜਦੋਂ ਸ਼੍ਰੀ ਗੁਰੂ ਤਗੇ ਬਹਾਦਰ ਸਾਹਿਬ ਜੀ ਨੂੰ ਗੁਰਦਵਾਰਾ ਸ਼੍ਰੀ ਸ਼ੀਸ਼ ਗੰਜ ਸਾਹਿਬ ਚਾਂਦਨੀ ਚੋਂਕ ਵਾਲੇ ਸਥਾਨ ਤੇ ਸ਼ਹੀਦ ਕੀਤਾ ਗਿਆ ਤਾਂ ਭਾਈ ਜੈਤਾ ਜੀ ਗੁਰੂ ਸਾਹਿਬ ਦਾ ਸੀਸ ਲੈ ਕੇ ਸ਼੍ਰੀ ਅਨੰਦਪੁਰ ਸਾਹਿਬ ਵਲ ਚਲ ਪਏ | ਉਹਨਾਂ ਦੇ ਪਵਿਤਰ ਧੜ ਨੂੰ ਭਾਈ ਲਖੀ ਸ਼ਾਹ ਵਣਜਾਰਾ ਜੀ ਅਪਣੇ ਘਰ ਲੈ ਗਏ | ਮੁਗਲ ਰਾਜ ਹੋਣ ਕਰਕੇ ਮੁਹਿਕ ਸੰਸਕਾਰ ਕਰਨਾ ਅਸਾਨ ਨਹੀਂ ਸੀ | ਗੁਰਦਵਾਰਾ ਸ਼੍ਰੀ ਰਕਾਬ ਗੰਜ ਸਾਹਿਬ ਵਾਲੇ ਸਥਾਨ ਤੇ ਉਹਨਾਂ ਨੇ ਚਿਖਾ ਰਚਕੇ ਘਰ ਨੂੰ ਅਗਨੀ ਭੇਂਟ ਕਰ ਰਾਤ ਵੇਲੇ ਧੜ ਦਾ ਸੰਸਕਾਰ ਕਰ ਦਿਤਾ | ਭਾਈ ਜੈਤਾ ਜੀ ਨੇ ਕੀਰਤਪੁਰ ਸਾਹਿਬ ਪੰਹੁਚ ਕੇ ਗੁਰੂ ਸਾਹਿਬ ਦਾ ਸੀਸ ਇਥੇ ਰਖ ਦਿਤਾ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਚਲ ਕੇ ਇਥੇ ਆਏ ਅਤੇ ਸ਼੍ਰੀ ਗੁਰੂ ਤਗੇ ਬਹਾਦਰ ਸਾਹਿਬ ਜੀ ਦੇ ਸੀਸ ਨੂੰ ਆਦਰ ਸਹਿਤ ਸ਼੍ਰੀ ਅਨੰਦਪੁਰ ਸਾਹਿਬ ਲੈ ਗਏ ਅਤੇ ਗੁਰਦਵਾਰਾ ਸ਼੍ਰੀ ਸ਼ੀਸ਼ਗੰਜ ਸਾਹਿਬ ਵਾਲੇ ਸਥਾਨ ਤੇ ਸੰਸਕਾਰ ਕੀਤਾ |

 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਬਿਬਾਨਗੜ ਸਾਹਿਬ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਤਗੇ ਬਹਾਦਰ ਸਾਹਿਬ ਜੀ
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
  • ਭਾਈ ਜੈਤਾ ਜੀ

  • ਪਤਾ :-
    ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ :- ਪੰਜਾਬ
     

     
     
    ItihaasakGurudwaras.com