ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਪਰਿਵਾਰ ਵਿਛੋੜੇ ਸਾਹਿਬ ਜ਼ਿਲਾ ਰੋਪੜ ਵਿਚ ਕੀਰਤਪੁਰ ਸਾਹਿਬ ਦੇ ਨੇੜੇ ਸਥਿਤ ਹੈ | ਜਦੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼੍ਰੀ ਅਨੰਦਪੁਰ ਸਾਹਿਬ ਦਾ ਕਿਲਾ ਛਡਿਆ ਤਾਂ ਇਸ ਸਥਾਨ ਸਰਸਾ ਨਦੀ ਦੇ ਕੰਡੇ ਤਕ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਾਤਾ ਸੁੰਦਰ ਕੋਰ ਜੀ, ਮਾਤਾ ਗੁਜਰ ਕੋਰ ਜੀ, ਸਾਹਿਬਜਾਦਾ ਅਜੀਤ ਸਿੰਘ ਜੀ, ਸਾਹਿਬਜਾਦਾ ਜੁਝਾਰ ਸਿੰਘ ਜੀ, ਸਾਹਿਬਜਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫ਼ਤਿਹ ਸਿੰਘ ਜੀ ਇਕਠੇ ਆਏ | ਰਾਤ ਨੂੰ ਸਰਸਾ ਨਦੀ ਪਾਰ ਕਰਦਿਆਂ ਇਕ ਦੁਸਰੇ ਤੋਂ ਵਿਛੜ ਗਏ | ਕਈ ਸਿੰਘ ਸ਼ਹੀਦ ਹੋ ਗਏ | ਵਿਛਣ ਤੋਂ ਬਾਅਦ ਮਾਤਾ ਗੁਜਰੀ, ਸਾਹਿਬਜਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫ਼ਤਿਹ ਸਿੰਘ ਜੀ ਗੰਗੂ ਰਸੋਈਏ ਦੇ ਨਾਲ ਉਸਦੇ ਪਿੰਡ ਸਹੇੜੀ ਆ ਗਏ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਸਾਹਿਬਜਾਦਾ ਅਜੀਤ ਸਿੰਘ ਜੀ, ਸਾਹਿਬਜਾਦਾ ਜੁਝਾਰ ਸਿੰਘ ਜੀ ਅਤੇ ੪੦ ਸਿਖ ਰੋਪੜ ਹੁੰਦੇ ਹੋਏ ਚਮਕੋਰ ਸਾਹਿਬ ਵਲ ਚਲੇ ਗਏ | ਮਾਤਾ ਸੁੰਦਰ ਕੋਰ ਜੀ ਬਾਬਾ ਦੀਪ ਸਿੰਘ ਜੀ ਨਾਲ ਦਿੱਲੀ ਵਲ ਨੂੰ ਚਲੇ ਗਏ |

 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਪਰਿਵਾਰ ਵਿਛੋੜੇ ਸਾਹਿਬ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
  • ਮਾਤਾ ਸੁੰਦਰ ਕੋਰ ਜੀ
  • ਮਾਤਾ ਗੁਜਰ ਕੋਰ ਜੀ
  • ਸਾਹਿਬਜਾਦਾ ਅਜੀਤ ਸਿੰਘ ਜੀ
  • ਸਾਹਿਬਜਾਦਾ ਜੁਝਾਰ ਸਿੰਘ ਜੀ
  • ਸਾਹਿਬਜਾਦਾ ਜੋਰਾਵਰ ਸਿੰਘ ਜੀ
  • ਸਾਹਿਬਜਾਦਾ ਫ਼ਤਿਹ ਸਿੰਘ ਜੀ

  • ਪਤਾ :-
    ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ :- ਪੰਜਾਬ
     

     
     
    ItihaasakGurudwaras.com